Wednesday, 19 September 2012

ਸ੍ਰੀ ਹਰਿਮੰਦਰ ਸਾਹਿਬ ਜੀ ਬਾਰੇ ਸੰਖੇਪ ਝਾਤ



ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅਮ੍ਰਿਤਸਰ ਵਿਚ ਸਥਿਤ ਹੈ। ਸ਼੍ਰੀ ਹਰਿਮੰਦਰ ਸਾਹਿਬ ਦਾ ਸਿੱਖ ਧਰਮ ਵਿਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਿਰ, ਯਰੂਸਲਮ ਦਾ ਯਹੂਦੀ ਧਰਮ ਵਿਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿਚ ਹੈ, ਭਾਵ ਇਹ ਸਿੱਖਾ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। 15 ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ 1606 ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਰੱਖਿਆ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ 1764 ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ 1984 ਵੀ. ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ  ਹਜਾਰਾ  ਲੋਕਾਂ ਹਰ ਰੋਜ਼ ਲੰਗਰ ਛਕਦੇ ਹਨ।

No comments:

Post a Comment